ਆਈ ਟੀ ਸੈੱਲ, ਜ਼ਿਲ੍ਹਾ ਬਠਿੰਡਾ ਸ਼੍ਰੋਮਣੀ ਅਕਾਲੀ ਦਲ

  • Home
  • India
  • Bathinda
  • ਆਈ ਟੀ ਸੈੱਲ, ਜ਼ਿਲ੍ਹਾ ਬਠਿੰਡਾ ਸ਼੍ਰੋਮਣੀ ਅਕਾਲੀ ਦਲ

ਆਈ ਟੀ ਸੈੱਲ, ਜ਼ਿਲ੍ਹਾ ਬਠਿੰਡਾ ਸ਼੍ਰੋਮਣੀ ਅਕਾਲੀ ਦਲ ਆਈ ਟੀ ਸੈੱਲ, ਜ਼ਿਲ੍ਹਾ ਬਠਿੰਡਾ (ਸ਼੍ਰੋਮਣੀ ਅਕਾਲੀ ਦਲ)

26/05/2026
11/05/2026
11/05/2026

ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਬਿਨਾਂ ਸ਼ਰਤ ਸਮਰਥਨ ਦਾ ਐਲਾਨ।

ਚੰਡੀਗੜ੍ਹ/ਹੁਸ਼ਿਆਰਪੁਰ:
ਰਾਸ਼ਟਰੀ ਕ੍ਰਾਂਤੀ ਪਾਰਟੀ (ਅੰਬੇਡਕਰ) ਨੇ ਆਉਣ ਵਾਲੀਆਂ ਨਗਰ ਨਿਗਮ ਅਤੇ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਸੰਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸਰਦਾਰ ਸ਼ਿੰਗਾਰਾ ਸਿੰਘ ਕਲਿਆਣ ਨੇ ਆਪਣੀ ਕੋਰ ਕਮੇਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਪਾਰਟੀ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਇਸ ਸਿਆਸੀ ਤਾਲਮੇਲ ਨੂੰ ਨੇਪਰੇ ਚਾੜ੍ਹਨ ਵਿੱਚ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਅਹਿਮ ਭੂਮਿਕਾ ਨਿਭਾਈ।
ਇਸ ਮੌਕੇ ਸ਼ਿੰਗਾਰਾ ਸਿੰਘ ਕਲਿਆਣ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਸਾਬਕਾ ਮੁੱਖ ਮੰਤਰੀ, ਪੰਜਾਬ ਨੇ ਅਨੁਸੂਚਿਤ ਜਾਤੀਆਂ, ਖ਼ਾਸ ਕਰਕੇ ਵਾਲਮੀਕ ਸਮਾਜ ਦੀ ਭਲਾਈ ਲਈ ਜੋ ਇਤਿਹਾਸਕ ਕਾਰਜ ਕੀਤੇ ਹਨ, ਉਹਨਾਂ ਦਾ ਦੇਣ ਵਾਲਮੀਕ ਸਮਾਜ ਕਦੇ ਨਹੀਂ ਮੋੜ ਸਕਦਾ। ਉਨ੍ਹਾਂ ਕਿਹਾ, "ਅਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇ ਕੇ ਸਰਦਾਰ ਬਾਦਲ ਜੀ ਦੀਆਂ ਸੇਵਾਵਾਂ ਨੂੰ ਸਿਆਸੀ ਸ਼ਰਧਾਂਜਲੀ ਭੇਂਟ ਕਰ ਰਹੇ ਹਾਂ।" ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਅੱਗੇ ਮੰਗ ਰੱਖੀ ਕਿ ਆਉਣ ਵਾਲੀ ਅਕਾਲੀ ਸਰਕਾਰ ਦੌਰਾਨ ਸਾਡੇ ਸਮਾਜ ਦੇ ਸਮਾਜਿਕ ਅਤੇ ਰਾਜਨੀਤਿਕ ਉਥਾਨ ਲਈ ਵਿਸ਼ੇਸ਼ ਯਤਨ ਕੀਤੇ ਜਾਣ ਤਾਂ ਜੋ ਇਹ ਪਛੜਿਆ ਸਮਾਜ ਵੀ ਮਾਣਮੱਤਾ ਸਥਾਨ ਪ੍ਰਾਪਤ ਕਰ ਸਕੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਸਮਰਥਨ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਾਰੇ ਧਰਮਾਂ ਅਤੇ ਵਰਗਾਂ ਦਾ ਸਤਿਕਾਰ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਅੰਮ੍ਰਿਤਸਰ ਸਥਿਤ ਭਗਵਾਨ ਵਾਲਮੀਕ ਤੀਰਥ ਅਸਥਾਨ (ਆਸ਼ਰਮ) ਨੂੰ 10 ਸਾਲ ਪੂਰੇ ਹੋਣ ਜਾ ਰਹੇ ਹਨ, ਅਜਿਹੇ ਸਮੇਂ ਰਾਸ਼ਟਰੀ ਕ੍ਰਾਂਤੀ ਪਾਰਟੀ ਵੱਲੋਂ ਮਿਲਿਆ ਇਹ ਸਹਿਯੋਗ ਪਾਰਟੀ ਨੂੰ ਸਮਾਜ ਦੀ ਸੇਵਾ ਦਾ ਹੋਰ ਬਲ ਬਖਸ਼ੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਇਸ ਸਮਾਜ ਦੀ ਸੇਵਾ ਲਈ ਤਤਪਰ ਰਹੇਗਾ।
ਇਸ ਮੌਕੇ ਸਾਬਕਾ ਵਿਧਾਇਕ ਸ਼੍ਰੀ ਐਨ.ਕੇ. ਸ਼ਰਮਾ ,ਰਾਜਿੰਦਰ ਅਟਵਾਲ (ਰਾਸ਼ਟਰੀ ਵਾਈਸ ਪ੍ਰਧਾਨ), ਦੀਪਕ ਘਈ (ਰਾਸ਼ਟਰੀ ਜਨਰਲ ਸਕੱਤਰ), ਵਿਕਾਸ ਹੰਸ (ਪੰਜਾਬ ਪ੍ਰਧਾਨ) ਅਤੇ ਰਾਸ਼ਟਰੀ ਕ੍ਰਾਂਤੀ ਪਾਰਟੀ (ਅ) ਦੀ ਕੋਰ ਕਮੇਟੀ ਦੇ ਮੈਂਬਰ
ਪੰਜਾਬ ਦੇ ਦੋਆਬਾ, ਮਾਝਾ ਅਤੇ ਮਾਲਵਾ ਜ਼ੋਨਾਂ ਦੇ ਅਨੇਕਾਂ ਪ੍ਰਮੁੱਖ ਆਗੂ ਅਤੇ ਵਰਕਰ ਵੀ ਸ਼ਾਮਿਲ ਹੋਏ।

11/05/2026

ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ।
ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਵੱਲੋਂ ਜਿਲਾ ਤਰਨਤਾਰਨ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਹਲਕਾ ਖੇਮਕਰਨ ਤੋਂ ਵਿਧਾਇਕ ਰਹਿ ਚੁੱਕੇ ਹਨ, ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹਿ ਚੁੱਕੇ ਹਨ।

10/05/2026

Address

Bathinda
Bathinda
151001

Alerts

Be the first to know and let us send you an email when ਆਈ ਟੀ ਸੈੱਲ, ਜ਼ਿਲ੍ਹਾ ਬਠਿੰਡਾ ਸ਼੍ਰੋਮਣੀ ਅਕਾਲੀ ਦਲ posts news and promotions. Your email address will not be used for any other purpose, and you can unsubscribe at any time.

Shortcuts

Share

Category