26/06/2026
ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਗ੍ਰਹਿ ਵਿਭਾਗ ਦੇ ਡਿਪਟੀ ਸਕੱਤਰ ਨੂੰ ਡਿਚ-ਕਮ-ਬੰਧ (Ditch-cum-Bundh) ਪ੍ਰੋਜੈਕਟ ਸਬੰਧੀ ਫਾਜ਼ਿਲਕਾ ਦੇ ਕਿਸਾਨਾਂ ਅਤੇ ਸਰਹੱਦੀ ਇਲਾਕਿਆਂ ਦੇ ਲੋਕ ਹਿੱਤਾਂ ਨਾਲ ਜੁੜਿਆ ਇੱਕ ਮੰਗ-ਪੱਤਰ ਸੌਂਪਿਆ। ਮੰਗ ਕੀਤੀ ਕਿ ਇਸ ਪ੍ਰੋਜੈਕਟ ਨਾਲ ਪ੍ਰਭਾਵਿਤ ਕਿਸਾਨਾਂ ਦੇ ਵਿਚਾਰਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ, ਪੂਰੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਈ ਰੱਖੀ ਜਾਵੇ ,ਲੋਕ ਹਿੱਤ ਅਤੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਯੋਗ ਮਹੱਤਵ ਦਿੱਤਾ ਜਾਵੇ।
ਲੋਕਤੰਤਰ ਵਿੱਚ ਸੰਵਾਦ, ਪਾਰਦਰਸ਼ਤਾ ਅਤੇ ਤੱਥਾਂ ਦੇ ਆਧਾਰ ’ਤੇ ਲਏ ਗਏ ਫ਼ੈਸਲੇ ਹੀ ਜਨ-ਭਰੋਸੇ ਨੂੰ ਮਜ਼ਬੂਤ ਕਰਦੇ ਹਨ—— Adv Satinder Singh Savi